ਰਾਂਝਾ ਰਾਂਝਾ ਕਰਦੀ ਨੀ ਮੈਂ
ਰਾਂਝਾ ਰਾਂਝਾ ਕਰਦੀ ਨੀ ਮੈਂ, ਆਪੇ ਰਾਂਝਾ ਹੋਈ।
ਸੱਦੋ ਨੀ ਮੈਨੂੰ ਧੀਦੋ ਰਾਂਝਾ, ਹੀਰ ਨਾ ਆਖੋ ਕੋਈ।
ਰਾਂਝਾ ਮੈਂ ਵਿਚ ਮੈਂ ਰਾਂਝੇ ਵਿਚ, ਹੋਰ ਖਿਆਲ ਨਾ ਕੋਈ।
ਮੈਂ ਨਹੀਂ ਉਹ ਆਪ ਹੈ, ਆਪਣੀ ਆਪ ਕਰੇ ਇਲਜੋਈ।
ਹੱਥ ਖੂੰਡੀ ਮੇਰੇ ਅੱਗੇ ਮੰਗੂ, ਮੋਢੇ ਭੂਰਾ ਲੋਈ।
ਬੁਲ੍ਹਾ ਹੀਰ ਸਲੇਟੀ ਵੇਖੋ, ਕਿੱਥੇ ਜਾ ਖਲੋਈ।
Loading Likes...